September 30, 2023, 8:47 am
----------- Advertisement -----------
HomeNewsਜਾਣੋ ਸਰਦੀਆਂ ਵਿੱਚ ਸ਼ਕਰਕੰਦੀ ਖਾਣ ਦੇ ਜ਼ਬਰਦਸਤ ਫ਼ਾਇਦੇ

ਜਾਣੋ ਸਰਦੀਆਂ ਵਿੱਚ ਸ਼ਕਰਕੰਦੀ ਖਾਣ ਦੇ ਜ਼ਬਰਦਸਤ ਫ਼ਾਇਦੇ

Published on

----------- Advertisement -----------

ਸਰਦੀਆਂ ਆਉਂਦੇ ਹੀ ਸ਼ਕਰਕੰਦੀ ਬਾਜ਼ਾਰਾਂ ਵਿੱਚ ਜ਼ੋਰ ਸ਼ੋਰ ਨਾਲ ਵਿੱਕਣੀ ਸ਼ੁਰੂ ਹੋ ਜਾਂਦੀ ਹੈ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਮੰਨੀ ਜਾਂਦੀ ਹੈ। ਇਸ ‘ਚ ਸਾਰੇ ਜ਼ਰੂਰੀ ਤੱਤ, ਐਂਟੀ-ਆਕਸੀਡੈਂਟ ਗੁਣ ਆਦਿ ਮੌਜੂਦ ਹੁੰਦੇ ਹਨ। ਇਹ ਦੁਨੀਆ ਵਿੱਚ ਲਗਭਗ ਹਰ ਜਗ੍ਹਾ ਪਾਈ ਜਾਂਦੀ ਹੈ। ਸ਼ਕਰਕੰਦੀ ਕਈ ਆਕਾਰਾਂ ਵਿੱਚ ਉੱਗਦੀ ਹੈ ਅਤੇ ਸ਼ਕਰਕੰਦੀ ਦੇ ਕਈ ਰੰਗ ਵੀ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ-ਨਾਲ ਦਿਲ ਅਤੇ ਅੱਖਾਂ ਵੀ ਸਿਹਤਮੰਦ ਰਹਿੰਦੀਆਂ ਹਨ।ਸ਼ਕਰਕੰਦੀ ਚਿੱਟੇ, ਸੰਤਰੀ ਅਤੇ ਜਾਮਨੀ ਰੰਗਾਂ ਵਿੱਚ ਵੀ ਪਾਈ ਜਾਂਦੀ ਹੈ। ਲੋਕ ਇਸ ਨੂੰ ਉਬਾਲ ਕੇ ਖਾਂਦੇ ਹਨ ਜਾਂ ਕਿਸੇ ਹੋਰ ਤਰੀਕੇ ਨਾਲ ਬਣਾ ਕੇ ਖਾਂਦੇ ਹਨ।ਆਓ ਅੱਜ ਜਾਣਦੇ ਹਾਂ ਸ਼ਕਰਕੰਦੀ ਖਾਣ ਦੇ ਫਾਇਦੇ…

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈ : ਸ਼ਕਰਕੰਦੀ ਦਾ ਗਲਾਈਸੈਮਿਕ ਇੰਡੈਕਸ ਬਹੁਤ ਘੱਟ ਹੁੰਦਾ ਹੈ ਯਾਨੀ ਇਸ ਵਿੱਚ ਮੌਜੂਦ ਤੱਤ ਖੂਨ ਵਿੱਚ ਸ਼ੂਗਰ ਦੀ ਮਾਤਰਾ ਨੂੰ ਵਧਣ ਨਹੀਂ ਦਿੰਦੇ ਹਨ। ਦੂਜੇ ਪਾਸੇ, ਐਂਟੀਆਕਸੀਡੈਂਟਸ ਦੇ ਕਾਰਨ, ਸ਼ਕਰਕੰਦੀ ਦਾ ਸੇਵਨ ਸ਼ੂਗਰ ਨੂੰ ਜਲਦੀ ਜਜ਼ਬ ਕਰਨ ਵਿੱਚ ਮਦਦ ਕਰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ ਵੀ ਇਸ ਨੂੰ ਖਾ ਸਕਦੇ ਹਨ।
ਅੱਖਾਂ ਦੀ ਰੋਸ਼ਨੀ ਵਧਾਵੇ: ਇਹ ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਹੁੰਦੀ ਹੈ। ਇਹ ਆਮ ਆਲੂਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਪੌਸ਼ਟਿਕ ਮੰਨੀ ਜਾਂਦੀ ਹੈ। ਮਾਹਿਰਾਂ ਅਨੁਸਾਰ ਇਸ ਨਾਲ ਅੱਖਾਂ ਦੀ ਰੋਸ਼ਨੀ ਵਧਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਅੱਖਾਂ ਦੀ ਸਮੱਸਿਆ ਹੋਣ ਤੋਂ ਵੀ ਬਚਾਅ ਹੁੰਦਾ ਹੈ।


ਪਾਚਨ ਸ਼ਕਤੀ ਨੂੰ ਬਿਹਤਰ ਕਰਦੀ ਹੈ : ਅਸੀਂ ਸਾਰੇ ਜਾਣਦੇ ਹਾਂ ਕਿ ਸ਼ਕਰਕੰਦੀ ਬਹੁਤ ਭਾਰੀ ਖੁਰਾਕ ਹੈ। ਅਜਿਹਾ ਇਸ ਲਈ ਕਿਉਂਕਿ ਇਸ ‘ਚ ਫਾਈਬਰ ਦੀ ਮਾਤਰਾ ਸਭ ਤੋਂ ਜ਼ਿਆਦਾ ਹੁੰਦੀ ਹੈ। ਫਾਈਬਰ ਦੇ ਕਾਰਨ ਸ਼ਕਰਕੰਦੀ ਪਾਚਨ ਤੰਤਰ ਨੂੰ ਠੀਕ ਰੱਖਦੀ ਹੈ। ਨਾਲ ਹੀ, ਸਵੇਰੇ ਇਸ ਨੂੰ ਖਾਣ ਨਾਲ ਭੁੱਖ ਵੀ ਘੱਟ ਜਾਂਦੀ ਹੈ। ਇਸ ਲਈ ਸ਼ਕਰਕੰਦੀ ਭਾਰ ਘਟਾਉਣ ਵਿਚ ਵੀ ਫਾਇਦੇਮੰਦ ਹੈ। ਸ਼ਕਰਕੰਦੀ ਕਬਜ਼ ਤੋਂ ਛੁਟਕਾਰਾ ਦਿਵਾਉਣ ਵਿਚ ਫਾਇਦੇਮੰਦ ਸਾਬਤ ਹੁੰਦੀ ਹੈ। ਅਜਿਹੇ ‘ਚ ਜੇਕਰ ਤੁਹਾਡਾ ਪੇਟ ਖਰਾਬ ਹੈ ਤਾਂ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।


ਦਿਲ ਨੂੰ ਰੱਖੇ ਸਿਹਤਮੰਦ: ਸ਼ਕਰਕੰਦੀ ‘ਚ ਪੋਟਾਸ਼ੀਅਮ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ। ਅਜਿਹੇ ‘ਚ ਦਿਲ ਸੰਬੰਧੀ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅਜਿਹੇ ‘ਚ ਖਾਸ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ...

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ...

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਸੰਗਰੂਰ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ...

ਪ੍ਰੋ. ਬੀ.ਸੀ ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ...

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ) : ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ...

ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ...

ਪ੍ਰਵਾਸੀ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਮੰਗਵਾਉਣ ਸਬੰਧੀ ਈ-ਕੇਅਰ ਪੋਰਟਲ ਦੀ ਸ਼ਰੂਆਤ

ਐਸ.ਏ.ਐਸ. ਨਗਰ, 29 ਸਤੰਬਰ 2023: (ਬਲਜੀਤ ਮਰਵਾਹਾ)- ਵਿਦੇਸ਼ਾਂ ਵਿੱਚ ਰਹਿੰਦੇ ਪ੍ਰਵਾਸੀ ਭਾਰਤੀਆਂ, ਜਿਨ੍ਹਾਂ ਦੀ...