crona
ਕੋਰੋਨਾ ਵਾਇਰਸ ਦੀ ਲਾਗ ਦਾ ਨਵਾਂ ਰੂਪ ਓਮੀਕ੍ਰੋਨ ਵਿਸ਼ਵ ਭਰ ਵਿੱਚ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ। ਦੱਖਣੀ ਅਫਰੀਕਾ ਦੇ ਡਾਕਟਰ ਦਾ ਕਹਿਣਾ ਹੈ ਕਿ ਇਸ ਵਾਰ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ‘ਚ ਵੀ ਸੰਕ੍ਰਮਣ ਤੇਜ਼ੀ ਨਾਲ ਵਧ ਰਿਹਾ ਹੈ। ਹਾਲਾਂਕਿ ਸਾਰੇ ਬੱਚੇ ਓਮੀਕ੍ਰੋਨ ਨਾਲ ਸੰਕ੍ਰਮਿਤ ਨਹੀਂ ਹੈ ਫਿਰ ਵੀ ਬੱਚਿਆਂ ‘ਚ ਸੰਕ੍ਰਮਣ ਵਧਣ ਨਾਲ ਚਿੰਤਾ ਜ਼ਰੂਰ ਵਧ ਗਈ ਹੈ।ਓਮੀਕ੍ਰੋਨ ਵੇਰੀਐਂਟ ਕਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਇਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਦੱਖਣੀ ਅਫਰੀਕਾ ‘ਚ ਸ਼ੁੱਕਰਵਾਰ ਨੂੰ 16,055 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 25 ਮਰੀਜ਼ਾਂ ਦੀ ਮੌਤ ਹੋ ਗਈ ਹੈ।
ਜਦਕਿ ਨਵੰਬਰ ਦੇ ਦੂਜੇ ਹਫ਼ਤੇ ਤੋਂ ਹਰ ਰੋਜ਼ ਸਿਰਫ਼ 200 ਕੇਸ ਸਾਹਮਣੇ ਆ ਰਹੇ ਸਨ। ਹਾਲਾਂਕਿ ਇਨਫੈਕਸ਼ਨ ਵਧਣ ਦੇ ਵਿਚਕਾਰ ਵਿਗਿਆਨੀਆਂ ਨੇ ਛੋਟੇ ਬੱਚਿਆਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।ਸਿਹਤ ਵਿਭਾਗ ਮੁਤਾਬਕ ਸੂਬੇ ਦੇ 10 ਜ਼ਿਲ੍ਹੇ ਅਜਿਹੇ ਹਨ, ਜਿੱਥੇ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ। ਇਨ੍ਹਾਂ ‘ਚ ਬਰਨਾਲਾ, ਫ਼ਾਜ਼ਿਲਕਾ, ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਕਪੂਰਥਲਾ, ਮੋਗਾ, ਮੁਕਤਸਰ, ਰੋਪੜ, ਸੰਗਰੂਰ ਤੇ ਐਸਬੀਐਸ ਨਗਰ ਸ਼ਾਮਲ ਹਨ।ਦੱਸ ਦਈਏ ਕਿ ਪਿਛਲੇ ਮਹੀਨੇ ਦੇ ਅੰਤ ‘ਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਦੱਖਣੀ ਅਫਰੀਕੀ ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਸੀ।
ਇੱਥੇ ਕੋਵਿਡ ਦੇ ਨਵੇਂ ਰੂਪ ਦਾ ਪਤਾ ਲੱਗਿਆ ਸੀ। ਇੱਥੇ ਇਹ ਘੱਟੋ-ਘੱਟ 25 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਪ੍ਰਧਾਨ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਪਹਿਲਾਂ ਹੀ ਇਸ ਦੇ ਦੂਜੇ ਦੇਸ਼ਾਂ ਵਿੱਚ ਫੈਲਣ ਦੀ ਸੰਭਾਵਨਾ ਜਤਾਈ ਹੈ। 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਇਸ ਵਾਇਰਸ ਨਾਲ ਸਭ ਤੋਂ ਵੱਧ ਸੰਕਰਮਿਤ ਹਨ ਅਤੇ ਦੂਜੇ ਨੰਬਰ ‘ਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਗਿਣਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਕੁਝ ਵੱਖਰਾ ਹੀ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।