June 7, 2026, 6:29 pm
----------- Advertisement -----------
HomeNewsBreaking Newsਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

Published on

----------- Advertisement -----------

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਕਾਤਲਾਨਾ ਹਮਲੇ ਦਾ ਮਕਸਦ ਪੰਜਾਬ ਵਿਚ ਆਧੁਨਿਕ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕਰਨਾ ਅਤੇ ਸਰਹੱਦੀ ਸੂਬੇ ਵਿਚ ਫਿਰਕੂ ਵੱਖਰੇਵੇਂ ਪਾ ਕੇ ਸਰਹੱਦੀ ਸੂਬੇ ਦੀ ਸ਼ਾਂਤੀ ਭੰਗ ਕਰਨਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਤੇ ਮੁਲਜ਼ਮ ਨੂੰ ਫੜਨ ਦੇ ਝੂਠੇ ਦਾਅਵੇ ਕਰਨ ਦੀ ਨਿਖੇਧੀ ਕਰਦਿਆਂ ਜੀਠੀਆ ਨੇ ਵੀਡੀਓ ਸਬੂਤ ਵੀ ਪੇਸ਼ ਕੀਤੇ ਕਿ ਸੂਬਾ ਪੁਲਿਸ ਤਾਂ ਅਪਰਾਧ ਵਾਲੀ ਥਾਂ ਦੇ ਨੇੜੇ ਤੇੜੇ ਵੀ ਨਹੀਂ ਸੀ ਤੇ ਅੱਤਵਾਦੀ ਨੂੰ ਅਕਾਲੀ ਆਗੂ ਦੇ ਨੇੜੇ ਢੁਕਣ ਦਿੱਤਾ ਗਿਆ ਹਾਲਾਂਕਿ ਪੰਜਾਬ ਪੁਲਿਸ ਦਾਅਵੇ ਕਰ ਰਹੀ ਹੈ ਕਿ ਹਮਲਾਵਰ ਪੁਲਿਸ ਦੀ ਨਿਗਰਾਨੀ ਹੇਠ ਸੀ।ਉਨ੍ਹਾਂ ਨੇ ਕਿਹਾ ਕਿ ਇਸ ਸਭ ਤੋਂ ਸੰਕੇਤ ਮਿਲਦੇ ਹਨ ਕਿ ਇਹ ਹਮਲਾ ਗਿਣੀ ਮਿਥੀ ਯੋਜਨਾ ਦਾ ਹਿੱਸਾ ਸੀ ਤੇ ਹਮਲਾਵਰ ਆਈ ਐਸ ਆਈ ਤੇ ਏਜੰਸੀਆਂ ਦਾ ਬੰਦਾ ਹੈ ਜੋ ਸੁਖਜਿੰਦਰ ਸਿੰਘ ਰੰਧਾਵਾ ਦਾ ਨਜ਼ਦੀਕੀ ਹੈ।ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸੁਰੱਖਿਆ ਅਫਸਰ ਜਸਬੀਰ ਸਿੰਘ ਵੱਲੋਂ ਹਮਲੇ ਨੂੰ ਅਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਦਾਰ ਜਸਬੀਰ ਸਿੰਘ ਪਿਛਲੇ 20 ਸਾਲਾਂ ਤੋਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਦਸਤੇ ਦਾ ਹਿੱਸਾ ਹਨ ਤੇ ਬਾਦਲ ਪਰਿਵਾਰ ਦੇ ਮੈਂਬਰ ਹਨ।ਹਮਲਾਵਰ ਨਰਾਇਣ ਸਿੰਘ ਚੌੜਾ ਦੇ ਵੇਰਵੇ ਸਾਂਝੇ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਚੌੜਾ ਇਕ ਖ਼ਤਰਨਾਕ ਅਤਿਵਾਦੀ ਹੈ ਜਿਸ ਕੋਲੋਂ ਬੰਬ, ਐਮ ਪੀ 5 ਮਸ਼ੀਨ ਗੰਨ ਤੇ ਏ ਕੇ 47 ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ।ਉਹਨਾਂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਜੋ ਨਰਿੰਦਰ ਸਿੰਘ ਚੌੜਾ ਦਾ ਭਰਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਨਰਿੰਦਰ ਨੂੰ ਸਰਬਸੰਮਤੀ ਨਾਲ ਪੰਚਾਇਤ ਸੰਮਤੀ ਦਾ ਚੇਅਰਮੈਨ ਬਣਵਾਇਆ ਸੀ। ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜਕਾਲ ਵੇਲੇ ਨਰਾਇਣ ਚੌੜਾ ਦੇ ਖਿਲਾਫ ਦੋ ਕੇਸ ਰੱਦ ਕੀਤੇ ਗਏ ਸਨ ਤੇ ਉਸਨੂੰ 2018 ਵਿਚ ਉਦੋਂ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਸੀ ਜਦੋਂ ਰੰਧਾਵਾ ਕਾਂਗਰਸ ਪਾਰਟੀ ਦੇ ਮੰਤਰੀ ਸਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਰੰਧਾਵਾ ਨੇ ਸਿੱਖਸ ਫਾਰ ਜਸਟਿਸ (ਐਸ ਐਫ ਜੇ) ਦੇ ਨਜ਼ਦੀਕੀਆਂ ਨੂੰ ਉਤਸ਼ਾਹਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...