June 28, 2026, 2:18 am
----------- Advertisement -----------
HomeUncategorizedਵਿਆਹ ਸਮਾਗਮ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਸੜਕ...

ਵਿਆਹ ਸਮਾਗਮ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਸੜਕ ਹਾਦਸੇ ਵਿੱਚ ਮੌ+ਤ

Published on

----------- Advertisement -----------

ਉੱਤਰ ਪ੍ਰਦੇਸ਼ ‘ਚ ਬਹਿਰਾਇਚ-ਲਖਨਊ ਹਾਈਵੇਅ ‘ਤੇ ਇਕ ਟੈਂਪੂ ਦੇ ਸਾਹਮਣੇ ਤੋਂ ਆ ਰਹੇ ਡੰਪਰ (ਵੱਡੇ ਟਰੱਕ) ਨਾਲ ਟਕਰਾ ਜਾਣ ਕਾਰਨ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 10 ਹੋਰ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਪੰਜੇ ਵਿਅਕਤੀ ਇੱਕ ਹੀ ਪਰਿਵਾਰ ਨਾਲ ਸਬੰਧਤ ਸਨ ਅਤੇ ਉਹ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ। ਪੁਲਸ ਸੂਤਰਾਂ ਮੁਤਾਬਕ ਹਜ਼ੂਰਪੁਰ ਥਾਣਾ ਖੇਤਰ ਦੇ ਅਹਿਰਨਪੁਰਵਾ ਦੇ 15 ਨਿਵਾਸੀ ਕੈਸਰਗੰਜ ਥਾਣਾ ਖੇਤਰ ਦੇ ਰੁਕਨਪੁਰ ਪਿੰਡ ‘ਚ ਵੀਰਵਾਰ ਦੇਰ ਰਾਤ ਟੈਂਪੂ ਰਾਹੀਂ ਘਰ ਪਰਤ ਰਹੇ ਸਨ।
ਉਨ੍ਹਾਂ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਉਨ੍ਹਾਂ ਦਾ ਟੈਂਪੂ ਮਦਨੀ ​​ਹਸਪਤਾਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਡੰਪਰ ਚਾਲਕ ਨੇ ਟੈਂਪੂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਸੂਤਰਾਂ ਅਨੁਸਾਰ ਹਾਦਸੇ ‘ਚ ਭਗਵਾਨ ਪ੍ਰਸਾਦ (40), ਅਨਿਲ (15), ਖੁਸ਼ਬੂ (35), ਹਰੀਸ਼ (45) ਅਤੇ ਜੈਕਰਨ (40) ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਨੰਨੇ, ਸੁਨੀਤਾ ਦੇਵੀ, ਚੰਦਨ, ਸਤਿਅਮ, ਰਜਿਤਰਾਮ, ਮੰਗਲ, ਕੈਲਾਸ਼, ਰਾਮਦੀਨ, ਨੰਦਲਾਲ ਅਤੇ ਪ੍ਰਦੀਪ ਗੰਭੀਰ ਜ਼ਖਮੀ ਹੋ ਗਏ। ਫਰਾਰ ਹੋਏ ਡੰਪਰ ਚਾਲਕ ਦੀ ਭਾਲ ਜਾਰੀ ਹੈ ਅਤੇ ਪੁਲਿਸ ਵੱਲੋਂ ਘਟਨਾ ਦੀ ਜਾਂਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...