July 21, 2024, 7:28 am
----------- Advertisement -----------
HomeUncategorized15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 17 ਅਪ੍ਰੈਲ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿੱਚ ਦਰਜ ਇੱਕ ਪੁਲਿਸ ਕੇਸ ਵਿੱਚ ਉਸਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।


ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਰਿਸ਼ਵਤ ਵਜੋਂ ਲਈ ਪਹਿਲੀ ਕਿਸ਼ਤ ਦੇ 24,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ।


ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮੰਤਰੀਆਂ ‘ਚ ਵਿਭਾਗਾਂ ਦੀ ਵੰਡ

ਮੋਦੀ 3.0 ਕੈਬਨਿਟ ਵਿੱਚ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਹਰਿਆਣਾ ਤੋਂ...

ਸਿਰਸਾ ‘ਚ ਗੈਸ ਸਿਲੰਡਰ ਫਟਿਆ, ਘਰ ਦਾ ਮਾਲਕ ਬੁਰੀ ਤਰ੍ਹਾਂ ਸੜਿਆ

ਸਿਰਸਾ ਸ਼ਹਿਰ ਦੇ ਇੰਦਰਾਪੁਰੀ ਇਲਾਕੇ 'ਚ ਇਕ ਘਰ 'ਚ ਗੈਸ ਸਿਲੰਡਰ ਫਟ ਗਿਆ। ਜਿਸ...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

ਚੰਡੀਗੜ੍ਹ, 27 ਮਈ, 2024: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ...

ਪੰਜਾਬ ਦੇ ਕਾਂਗਰਸੀ ਆਗੂ ਖਿਲਾਫ FIR ਦਰਜ, ਜਾਣੋ ਕੀ ਹੈ ਪੂਰਾ

ਖੰਨਾ 'ਚ ਕਾਂਗਰਸ ਦੇ ਸੋਸ਼ਲ ਮੀਡੀਆ ਪ੍ਰਧਾਨ ਨੇ ਭਗਵਾਨ ਸ਼੍ਰੀ ਰਾਮ ਦੇ ਚਿਹਰੇ 'ਤੇ...

ਅਬੋਹਰ ‘ਚ ਚੋਣਾਂ ਦਾ ਬਾਈਕਾਟ, ਕਿਹਾ ਕੋਈ ਵੀ ਸਿਆਸਤਦਾਨ ਵੋਟ ਮੰਗਣ ਨਾ ਆਵੇ

ਅਬੋਹਰ 'ਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਅਜੇ ਸ਼ੁਰੂ ਵੀ ਨਹੀਂ ਹੋਇਆ ਪਰ ਸ਼ਹੀਦ...

ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦ.ਸਾ, 2 ਦੀ ਮੌ.ਤ, 2 ਗੰਭੀਰ ਜ਼ਖਮੀ

ਹੁਸ਼ਿਆਰਪੁਰ ਦੀ ਮਹਿੰਦਰਾ ਐਕਸਯੂਵੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਹੈ। ਜਿਸ...

IGIA ‘ਤੇ ਯਾਤਰੀ ਨੇ ਇੰਡੀਗੋ ਫਲਾਈਟ ਦੇ ਪਾਇਲਟ ਨੂੰ ਮਾਰਿਆ ਥੱਪੜ, ਜਾਣੋ ਕੀ ਹੈ ਪੂਰਾ ਮਾਮਲਾ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) 'ਤੇ ਬੀਤੇ ਐਤਵਾਰ ਨੂੰ ਇਕ ਯਾਤਰੀ...

ਮੁਕਤਸਰ ਸਾਹਿਬ- ਘੋੜਸਵਾਰ ਮੁਕਾਬਲੇ ’ਚ ਹਰਿਆਣਾ ਦੇ ਬੁਰਜ ਖਲੀਫਾ ਨੇ ਪਹਿਲਾ ਸਥਾਨ ਕੀਤਾ ਹਾਸਲ

 ਮੁਕਤਸਰ ਵਿੱਚ ਚਾਲੀ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲਾ ਸ਼ੁਰੂ ਹੋ ਗਿਆ ਹੈ।...