ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ ਬਾਦਲ ਤੇ ਹਮਲਾ ਹੋਇਆ ਹੈ।ਜਿਸਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲ਼ੀ ਮਾਰਨ ਦਾ ਯਤਨ ਕੀਤਾ ਗਿਆ। ਅਤੀਤ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਡੇਰਾ ਬਾਬਾ ਨਾਨਕ ਦੇ ਨਰਾਇਣ ਸਿੰਘ ਨੇ ਸੁਖਬੀਰ ਸਿੰਘ ਉਤੇ ਫਾਇਰਿੰਗ ਕਰ ਦਿੱਤੀ। ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਸਮਾਂ ਰਹਿੰਦੇ ਹੋਏ ਉਸ ਦੇ ਹਮਲੇ ਨੂੰ ਫੇਲ੍ਹ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਕੜੀ ਨਿੰਦਾ ਕੀਤੀ ਅਤੇ ਪੰਜਾਬ ਪੁਲਿਸ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਇਸ ਵੱਡੀ ਵਾਰਦਾਤ ਨੂੰ ਨਾਕਾਮ ਕਰਨ ’ਤੇ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕੀਤੀ ਹੈ।ਸੀਐਮ ਮਾਨ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।
----------- Advertisement -----------
ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ
Published on
----------- Advertisement -----------