October 28, 2026, 2:33 pm
----------- Advertisement -----------
HomeNewsBreaking Newsਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਯਾਚਿਕਾ ‘ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸੀਟਰ ਜਨਰਲ (ASG) ਨੇ ਅਦਾਲਤ ਤੋਂ ਮਾਮਲੇ ‘ਤੇ ਬਹਿਸ ਕਰਨ ਲਈ ਹੋਰ ਸਮਾਂ ਮੰਗਿਆ। ਜਦੋਂ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਕਰ ਲੈਂਦੇ ਹਾਂ, ਤਾਂ ਕੇਂਦਰ ਦੇ ਵਕੀਲ ਨੇ ਮੁੜ ਬੇਨਤੀ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਤਿਆਰੀ ਲਈ ਜ਼ਿਆਦਾ ਸਮੇਂ ਦੀ ਲੋੜ ਹੈ। ਕੇਂਦਰ ਸਰਕਾਰ ਦੀ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

ਰਹਿਮ ਯਾਚਿਕਾ ਵਿਚ ਦੇਰੀ ਦਾ ਮੁੱਦਾ:-

 ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਹੈ ਕਿ ਉਸ ਦੀ ਰਹਿਮ ਪਟੀਸ਼ਨ ਸਾਲ 2012 ਤੋਂ (ਲਗਭਗ 12-13 ਸਾਲਾਂ ਤੋਂ) ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਕੋਲ ਬਕਾਇਆ ਪਈ ਹੈ। ਇੰਨੇ ਲੰਬੇ ਸਮੇਂ ਤੱਕ ਫੈਸਲਾ ਨਾ ਲਏ ਜਾਣ ਨੂੰ ਆਧਾਰ ਬਣਾ ਕੇ ਉਸ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ।

ਲੰਮਾ ਸਮਾਂ ਜੇਲ੍ਹ ਵਿਚ ਬਿਤਾਉਣਾ

ਰਾਜੋਆਣਾ ਪਿਛਲੇ 28-29 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ, ਜਿਨ੍ਹਾਂ ਵਿਚੋਂ 15 ਸਾਲ ਤੋਂ ਵੱਧ ਸਮਾਂ ਉਸ ਨੇ ‘ਡੇਥ ਰੋ’ (ਫਾਂਸੀ ਦੀ ਚੱਕੀ) ਵਿਚ ਬਿਤਾਇਆ ਹੈ। ਇਹ ਰਹਿਮ ਯਾਚਿਕਾ ਸਾਲ 2012 ਵਿਚ ਐੱਸ.ਜੀ.ਪੀ.ਸੀ. ਵੱਲੋਂ ਰਾਜੋਆਣਾ ਵੱਲੋਂ ਦਾਇਰ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਪਟੀਸ਼ਨ ‘ਤੇ ਫੈਸਲਾ ਲੈਣ ਲਈ ਕਿਹਾ ਸੀ, ਪਰ ਕੇਂਦਰ ਨੇ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦੇ ਕਾਰਨਾਂ ਦਾ ਹਵਾਲਾ ਦਿੰਦਿਆਂ ਫੈਸਲਾ ਟਾਲੀ ਰੱਖਿਆ ਸੀ।

ਅਦਾਲਤ ਵਲੋਂ ਦਿੱਤੀ ਗਈ 18 ਨਵੰਬਰ ਦੀ ਅਗਲੀ ਤਾਰੀਖ਼ ‘ਤੇ ਕੇਂਦਰ ਸਰਕਾਰ ਆਪਣੇ ਅੰਤਿਮ ਤਰਕ ਅਤੇ ਪੱਖ ਅਦਾਲਤ ਸਾਹਮਣੇ ਰੱਖੇਗੀ, ਜਿਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...