September 21, 2026, 6:10 am
----------- Advertisement -----------
HomeUncategorizedਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

Published on

----------- Advertisement -----------

ਚੰਡੀਗੜ੍ਹ, 27 ਮਈ, 2024: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸੰਜੀਵ ਕੁਮਾਰ ਨੂੰ ਫਲਾਇੰਗ ਸਕੁਐਡ-1, ਮੋਹਾਲੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸਦੀ ਭੂਮਿਕਾ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗਿਰੀਸ਼ ਵਰਮਾ ਦੇ ਛੋਟੇ ਪੁੱਤਰ ਵਿਕਾਸ ਵਰਮਾ, ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਨੂੰ ਵੀ ਕੁਝ ਸਥਾਨਕ ਬਿਲਡਰਾਂ ਅਤੇ ਡਿਵੈਲਪਰਾਂ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਸੀ, ਜਿਸ ਸਬੰਧੀ ਜਾਂਚ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਬਤੌਰ ਈ.ਓ. ਵਜੋਂ ਤਾਇਨਾਤੀ ਦੌਰਾਨ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਉਂਦਾ ਸੀ ਅਤੇ ਇਸ ਦੇ ਬਦਲੇ ਉਸ ਨੇ ਅਸੁਰੱਖਿਅਤ ਕਰਜ਼ੇ ਵਜੋਂ ਉਕਤ ਬਿਲਡਰਾਂ ਤੋਂ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ‘ਤੇ ਬੈਂਕ ਐਂਟਰੀਆਂ ਕਰਵਾ ਕੇ ਨਜਾਇਜ਼ ਪੈਸੇ ਪ੍ਰਾਪਤ ਕੀਤੇ ਸਨ।

ਇਸ ਤੋਂ ਇਲਾਵਾ, ਇਹਨਾਂ ਪੈਸਿਆਂ ਦੀ ਵਰਤੋਂ ਜਾਇਦਾਦਾਂ ਖਰੀਦਣ ਲਈ ਕੀਤੀ ਗਈ ਸੀ। ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਹਨਾਂ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਮਿਲਣ ਵਾਲੇ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਸੀ।

ਮੁਲਜ਼ਮਾਂ ਦੀ ਕਾਰਜ ਵਿਧੀ ਸਬੰਧੀ ਕਾਰਜ ਵਿਧੀ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਕਾਸ ਵਰਮਾ ਸਾਲ 2019-20 ਵਿੱਚ ਦੋ ਰੀਅਲ ਅਸਟੇਟ ਫਰਮਾਂ ‘ਬਾਲਾਜੀ ਇੰਫਰਾ ਬਿਲਡਟੈਕ’ ਅਤੇ ‘ਬਾਲਾਜੀ ਡਿਵੈਲਪਰਸ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਦੀ ਖੱਪਤ ਕਰਕੇ ਅਤੇ ਫਰਮਾਂ ਦੇ ਦੂਜੇ ਭਾਈਵਾਲਾਂ ਤੋਂ ਅਸੁਰੱਖਿਅਤ ਕਰਜ਼ੇ ਵਜੋਂ ਬੈਂਕ ਐਂਟਰੀਆਂ ਰਾਹੀਂ ਧਨ ਪ੍ਰਾਪਤ ਕਰਕੇ ਅਤੇ ਬਦਲੇ ਵਿੱਚ ਨਕਦ ਰਾਸ਼ੀ ਉਨ੍ਹਾਂ ਨੂੰ ਵਾਪਸ ਕਰਕੇ ਹਿੱਸੇਦਾਰ ਬਣ ਗਿਆ। ਉਸ ਦੇ ਸਹਿ-ਦੋਸ਼ੀ ਸੰਜੀਵ ਕੁਮਾਰ ਵਾਸੀ ਖਰੜ, ਅਤੇ ਕੁਰਾਲੀ ਵਾਸੀ ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ ਨੇ ਪਲਾਟ ਵੇਚਣ ਅਤੇ ਰਿਹਾਇਸ਼ੀ ਕਲੋਨੀ ਨੂੰ ਗੈਰਕਾਨੂੰਨੀ ਢੰਗ ਨਾਲ ਰੈਗੂਲਰ ਕਰਵਾਉਣ ਲਈ ਪਹਿਲਾਂ ਤੋਂ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੰਜੀਵ ਕੁਮਾਰ 50 ਪ੍ਰਤੀਸ਼ਤ ਹਿੱਸੇਦਾਰੀ ਨਾਲ ‘ਬਾਲਾਜੀ ਇੰਫਰਾ ਬਿਲਡਟੈਕ’ ਦਾ ਫਾਊਂਡਰ ਸੀ ਅਤੇ ਉਸਨੇ ਖਰੜ ਵਿੱਚ ਖੇਤੀਬਾੜੀ ਜ਼ਮੀਨ ਖਰੀਦਣ ਲਈ ਹੋਰ ਭਾਈਵਾਲਾਂ ਦੇ ਨਾਲ ਮਿਲ ਕੇ 2.30 ਕਰੋੜ ਰੁਪਏ (ਉਸਦਾ ਹਿੱਸਾ) ਦਾ ਨਿਵੇਸ਼ ਕੀਤਾ ਅਤੇ ਫਿਰ ਇਸ ਜ਼ਮੀਨ ‘ਤੇ ਗੈਰ-ਕਾਨੂੰਨੀ ਢੰਗ ਨਾਲ ਰਿਹਾਇਸ਼ੀ ਕਲੋਨੀ ਨੂੰ ਰੈਗੂਲਰਾਈਜ ਕਰਵਾਇਆ। ਇਸ ਤੋਂ ਬਾਅਦ, ਉਸਨੇ ਬਿਨਾਂ ਕੋਈ ਲਾਭ ਲਏ ਫਰਮ ਤੋਂ ਅਸਤੀਫਾ ਦੇ ਦਿੱਤਾ ਅਤੇ ਉਸਦਾ 15 ਫੀਸਦ ਹਿੱਸਾ ਗੌਰਵ ਗੁਪਤਾ ਰਾਹੀਂ ਵਿਕਾਸ ਵਰਮਾ ਨੂੰ ਮਿਲ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਵੀ ਜੂਨ 2023 ਵਿੱਚ ਸਾਬਕਾ ਈ.ਓ. ਗਿਰੀਸ਼ ਵਰਮਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ ਵਿਖੇ 5 ਏਕੜ ਜ਼ਮੀਨ ‘ਤੇ ਸਥਿਤ 25000 ਮੀਟਰਿਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਜ਼ਮੀਨ ਵਜੋਂ ਵੇਚ ਕੇ ਗਿਰੀਸ਼ ਵਰਮਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਅਮੀਰ ਬਣਾਉਣ ਵਿੱਚ ਮੱਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਵਨ ਕੁਮਾਰ ਜੋ ਕਿ ਐਮ.ਸੀ. ਜ਼ੀਰਕਪੁਰ ਦੇ ਖੇਤਰ ਵਿੱਚ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਵੱਲੋਂ ਇਸ ਜ਼ਮੀਨ ਦੀ ਸਰਕਾਰ ਵੱਲੋਂ ਮਿਥੀ ਕੀਮਤ ਨਾਲੋਂ ਘੱਟ ਕੀਮਤ ਉਪਰ ਰਜਿਸਟਰੀ ਕਰਵਾਈ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਰਿਹਾ ਸੀ ਅਤੇ ਬਦਲੇ ਵਿੱਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...