ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਸਤਬੀਰ ਸਿੰਘ ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਸਤਬੀਰ ਸਿੰਘ ਗੋਸਲ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਪ੍ਰਸਿੱਧ ਖੋਜਕਾਰ ਡਾ: ਸਤਬੀਰ ਸਿੰਘ ਗੋਸਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਹੋਣਗੇ। ਮੇਰੇ ਵੱਲੋਂ ਡਾ: ਗੋਸਲ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ।”












