July 29, 2026, 5:20 pm
----------- Advertisement -----------
HomeUncategorizedਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਮਾਣੇ ਸਿੱਖ ਵਜੋਂ ਮੇਰਾ ਰੋਮ-ਰੋਮ ਸਮਰਪਿਤ, ਅਥਾਹ...

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਮਾਣੇ ਸਿੱਖ ਵਜੋਂ ਮੇਰਾ ਰੋਮ-ਰੋਮ ਸਮਰਪਿਤ, ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਹੋਵਾਂਗਾ ਪੇਸ਼ – ਸੁਖਬੀਰ ਬਾਦਲ

Published on

----------- Advertisement -----------

ਅੰਮ੍ਰਿਤਸਰ, 17 ਜੁਲਾਈ 2024 – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਦਿਨ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ।

ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ। ਨਿਮਰਤਾ ਸਹਿਤ ਸਰਵ ਉੱਚ ਅਸਥਾਨ ‘ਤੇ ਨਤਮਸਤਕ ਹੋਵਾਂਗਾ। ਮੇਰਾ ਰੋਮ-ਰੋਮ ਨਿਮਾਣੇ ਸਿੱਖ ਵਜੋਂ ਕੌਮ ਨੂੰ ਸਮਰਪਿਤ ਹੈ।

ਇਸ ਸੰਬੰਧੀ ਉਨ੍ਹਾਂ ਨੇ ਐਕਸ ‘ਤੇ ਲਿਖਦਿਆਂ ਕਿਹਾ ਕਿ, “ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...