ਪੰਜਾਬ ‘ਚ ਪੀਸੀਐਸ ਅਧਿਕਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੁਪਹਿਰ 2 ਵਜੇ ਤੋਂ ਬਾਅਦ ਖ਼ਤਮ ਹੋ ਗਈ ਹੈ। ਸਾਰੇ ਅਧਿਕਾਰੀ ਜਲਦੀ ਹੀ ਡਿਊਟੀ ਜੁਆਇਨ ਕਰਨਗੇ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪੀਸੀਐਸ ਅਧਿਕਾਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਵਿਚਕਾਰ ਮੀਟਿੰਗ ਚੱਲ ਰਹੀ ਸੀ। ਵੇਣੂ ਪ੍ਰਸਾਦ ਨੇ ਸਪੱਸ਼ਟ ਕੀਤਾ ਕਿ ਸਰਕਾਰ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਸਖ਼ਤ ਹੈ। ਪੀ.ਸੀ.ਐਸ.ਅਧਿਕਾਰੀ ਵੀ ਇਸ ਗੱਲ ਨੂੰ ਸਮਝਦੇ ਹਨ ਅਤੇ ਉਨ੍ਹਾਂ ਨੇ ਜਲਦੀ ਹੀ ਡਿਊਟੀ ਜੁਆਇਨ ਕਰਨ ਦੀ ਗੱਲ ਕਹੀ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦਾ ਅਲਟੀਮੇਟਮ ਦਿੱਤਾ ਸੀ, ਜੋ ਕਿ ਖਤਮ ਹੋ ਗਿਆ ਹੈ।
----------- Advertisement -----------
ਮੁੱਖ ਮੰਤਰੀ ਵੱਲੋਂ ਦਿੱਤੇ ਅਲਟੀਮੇਟਮ ਤੋਂ ਬਾਅਦ ਪੰਜਾਬ ‘ਚ ਪੀਸੀਐਸ ਅਫਸਰਾਂ ਦੀ ਹੜਤਾਲ ਖਤਮ
Published on
----------- Advertisement -----------