ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ 10 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ।ਇਸ ਤੋਂ ਇਲਾਵਾ 8 ਹਜ਼ਾਰ 556 ਕਰੋੜ ਰੁਪਏ ਦਾ ਕਰਜ਼ਾ ਹੈ। ਜ਼ੀਰਾ ਹਲਕੇ ਦੇ ਕਿਸਾਨਾਂ ਦੇ 50 ਕਰੋੜ ਰੁਪਏ ਵੀ ਮੁਆਫ਼ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਹਾਜ਼ਰ ਸਨ।
ਇਸ ਉਪਰੰਤ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਪਿੰਡ ਵਾੜਾ ਪੋਹਵਿੰਡੀਆ ਮੰਡੀ ਜ਼ੀਰਾ ਵਿਖੇ ਅਨਾਜ਼ ਯਾਰਡ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਬੋਟੀਆਂ ਵਾਲਾ ਤੋਂ ਮੇਹਰ ਸਿੰਘ ਵਾਲਾ ਤੱਕ ਕੁੱਲ 2.95 ਕਿਲੋਮੀਟਰ ਲੰਬਾਈ ਅਤੇ 84.92 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਉਸਾਰੀ ਲਿੰਕ ਸੜਕ ਦਾ ਨੀਂਹ ਪੱਥਰ ਵੀ ਰੱਖਿਆ।ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ ਵੱਖ ਕਾਰਜਾ ਦੇ ਨੀਹ ਪੱਥਰ ਵੀ ਰੱਖੇ ਗਏ।