November 7, 2026, 8:17 pm
----------- Advertisement -----------
HomeNewsBreaking Newsਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

Published on

----------- Advertisement -----------

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਲਈ ਦੇਖਿਆ ਸੁਪਨਾ ਸਾਕਾਰ ਹੋਣ ਨਾਲ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਏ ਜੁੜ ਗਿਆ ਹੈ।

ਸਾਬਕਾ ਭਾਰਤੀ ਵਿਸ਼ਵ ਕੱਪ ਜੇਤੂਆਂ, ਓਲੰਪੀਅਨਾਂ ਅਤੇ ਵਿਦੇਸ਼ੀ ਹਾਕੀ ਸਿਤਾਰਿਆਂ ਦੀ ਮੌਜੂਦਗੀ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ- 2026’ ਦੀ ਮੇਜ਼ਬਾਨੀ ਅਤੇ ਭਾਰਤ ਦੀ ਸ਼ਾਨਦਾਰ ਜਿੱਤ ਨਾਲ ਇਹ ਟੂਰਨਾਮੈਂਟ ਪੰਜਾਬ ਦੇ ਖੇਡ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਇਆ। ਭਾਰਤ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਟਰਾਫੀ ਆਪਣੇ ਨਾਂ ਕੀਤੀ। ਇਸ ਦੌਰਾਨ ਪੰਜਾਬ ਦੇ ਦੋ ਇਤਿਹਾਸਕ ਸਟੇਡੀਅਮਾਂ – ਮੋਹਾਲੀ ਸਥਿਤ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ’ ਅਤੇ ਜਲੰਧਰ ਸਥਿਤ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ – ਇਸ ਵੱਕਾਰੀ ਟੂਰਨਾਮੈਂਟ ਦੇ ਗਵਾਹ ਬਣੇ ।

ਭਾਰਤ ਪੂਰੇ ਟੂਰਨਾਮੈਂਟ ਦੌਰਾਨ ਅਜੇਤੂ ਰਿਹਾ। ਟੀਮ ਨੇ ਆਪਣੇ ਸਾਰੇ 7 ਮੈਚ ਜਿੱਤੇ – ਜਿਸ ਵਿੱਚ ਜਲੰਧਰ ਵਿਖੇ 5 ਲੀਗ ਮੈਚ ਅਤੇ ਮੋਹਾਲੀ ਵਿਖੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਸ਼ਾਮਲ ਹਨ। ਇਸ ਜਿੱਤ ਨਾਲ ਭਾਰਤ ਨੇ ਰਿਕਾਰਡ ਕਾਇਮ ਕਰਦਿਆਂ 6ਵੀਂ ਵਾਰ ਖਿਤਾਬ ਜਿੱਤਿਆ। ਇਸਦੇ ਨਾਲ ਹੀ, 2023 ਅਤੇ 2024 ਦੀਆਂ ਜਿੱਤਾਂ ਤੋਂ ਬਾਅਦ ਭਾਰਤ ਨੇ ਲਗਾਤਾਰ ਖਿਤਾਬ ਜਿੱਤ ਕੇ ਆਪਣੀ ’ਹੈਟ੍ਰਿਕ’ ਵੀ ਪੂਰੀ ਕੀਤੀ ਹੈ।

*ਇੱਕ ਯਾਦਗਾਰ ਫਾਈਨਲ:*

ਜਾਪਾਨ ਨੇ ਮੈਚ ਦੇ ਤੀਜੇ ਮਿੰਟ ਵਿੱਚ ਕਾਜ਼ੂਮਾਸਾ ਮਾਤਸੁਮੋਤੋ ਦੇ ਗੋਲ ਨਾਲ ਭਾਰਤ ’ਤੇ ਹਾਫ-ਟਾਈਮ ਤੱਕ 1-0 ਦੀ ਬੜ੍ਹਤ ਬਣਾਈ ਰੱਖੀ। ਪਰ ਚੈਂਪੀਅਨਾਂ ਨੇ ਚੈਂਪੀਅਨਾਂ ਵਾਂਗ ਹੀ ਜਵਾਬ ਦਿੱਤਾ।42ਵੇਂ ਮਿੰਟ ਵਿੱਚ ਸ਼ਿਲਾਨੰਦ ਲਾਕੜਾ ਨੇ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ, 47ਵੇਂ ਮਿੰਟ ਵਿੱਚ ਦਿਲਪ੍ਰੀਤ ਸਿੰਘ ਨੇ ਇੱਕ ਹੋਰ ਗੋਲ ਕਰਕੇ ਟੀਮ ਨੂੰ 2-1 ਨਾਲ ਅੱਗੇ ਕਰ ਦਿੱਤਾ। ਇਸ ਤੋਂ ਬਾਅਦ 52ਵੇਂ ਮਿੰਟ ਵਿੱਚ ਜੁਗਰਾਜ ਸਿੰਘ ਨੇ ਸਕੋਰ 3-1 ਕਰ ਦਿੱਤਾ ਅਤੇ 53ਵੇਂ ਮਿੰਟ ਵਿੱਚ ਵਿਵੇਕ ਸਾਗਰ ਪ੍ਰਸਾਦ ਨੇ 4-1 ਨਾਲ ਜਿੱਤ ਪੱਕੀ ਕਰ ਦਿੱਤੀ। ਆਖਰੀ 18 ਮਿੰਟਾਂ ਵਿੱਚ ਕੀਤੇ ਗਏ ਚਾਰ ਗੋਲਾਂ ਨੇ ਮੈਚ ਦਾ ਪਾਸਾ ਹੀ ਪਲਟ ਦਿੱਤਾ।ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।

ਹਰਮਨਪ੍ਰੀਤ ਸਿੰਘ – ਟੂਰਨਾਮੈਂਟ ਦਾ ਹੀਰੋ ਤੇ ਸਰਵੋਤਮ ਸਕੋਰਰ

ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਇਸ ਟੂਰਨਾਮੈਂਟ ਦਾ ਸਟਾਰ ਖਿਡਾਰੀ ਰਿਹਾ।ਉਸ ਨੂੰ ਟੂਰਨਾਮੈਂਟ ਦਾ ‘ਸਰਵੋਤਮ ਖਿਡਾਰੀ’ ਚੁਣਿਆ ਗਿਆ ਅਤੇ ਉਹ 10 ਗੋਲਾਂ ਨਾਲ ‘ਟਾਪ ਸਕੋਰਰ’ ਵੀ ਬਣਿਆ। ਟੂਰਨਾਮੈਂਟ ਵਿੱਚ ਹਰਮਨਪ੍ਰੀਤ ਸਿੰਘ ਵੱਲੋਂ ਕੀਤੇ 10ਵੇਂ ਗੋਲ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਉਸ ਦੇ ਗੋਲਾਂ ਦੀ ਕੁੱਲ ਗਿਣਤੀ 250 ਦੇ ਅਹਿਮ ਅੰਕੜੇ ਤੱਕ ਪਹੁੰਚ ਗਈ ਹੈ।ਭਾਵੇਂ , ਲੀਗ ਮੈਚ ਵਿੱਚ ਮਲੇਸ਼ੀਆ ਵਿਰੁੱਧ ਲਗਾਈ ਗਈ ’ਹੈਟ੍ਰਿਕ’ ਹੋਵੇ, ਦਬਾਅ ਹੇਠ ਮਾਰੇ ਸ਼ਾਨਦਾਰ ‘ਡਰੈਗ-ਫਲਿਕ’ ਹੋਣ ਜਾਂ ਫਿਰ ਫਾਈਨਲ ਵਿੱਚ ਉਨ੍ਹਾਂ ਦੀ ਸ਼ਾਂਤ ਅਗਵਾਈ ਹੋਵੇ ਹਰਮਨ ਨੇ ਹਰ ਮੈਚ ਵਿੱਚ ਟੀਮ ਨੂੰ ਮੂਹਰੇ ਰੱਖਿਆ।

ਕ੍ਰਿਸ਼ਨ ਬਹਾਦੁਰ ਪਾਠਕ – ਭਾਰਤ ਦੀ ਦੀਵਾਰ:

ਗੋਲਕੀਪਰ ਕ੍ਰਿਸ਼ਨ ਬਹਾਦੁਰ ਪਾਠਕ ਨੂੰ ਗੋਲਕੀਪਰ ਆਫ਼ ਟੂਰਨਾਮੈਂਟ ਐਲਾਨਿਆ ਗਿਆ। ਟੂਰਨਾਮੈਂਟ ਦੇ ਕੁਝ ਅਹਿਮ ਪਲਾਂ ਵਿੱਚ, ਖਾਸ ਕਰਕੇ ਮਲੇਸ਼ੀਆ ਅਤੇ ਦੱਖਣੀ ਕੋਰੀਆ ਵਿਰੁੱਧ ਲੀਗ ਮੈਚ ਦੌਰਾਨ ਪੈਨਲਟੀ ਕਾਰਨਰਾਂ ’ਤੇ ਉਸਦੇ ਸ਼ਾਨਦਾਰ ਬਚਾਅ ਨੇ ਭਾਰਤ ਨੂੰ ਪੂਰੇ ਸਮੇਂ ਦੌਰਾਨ ਅਜੇਤੂ ਰੱਖਿਆ।

ਮੋਹਾਲੀ ’ਚ ਵਿਸ਼ਵ ਪੱਧਰੀ ਸ਼ੁਰੂਆਤ :

ਪਹਿਲੀ ਵਾਰ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਹੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ, ਮੋਹਾਲੀ ਨੇ ਜ਼ੋਰਦਾਰ ਢੰਗ ਨਾਲ ਵਿਸ਼ਵ ਪੱਧਰੀ ਖੇਡ ਮੰਚ ’ਤੇ ਆਪਣੀ ਸ਼ੁਰੂਆਤ ਕੀਤੀ।ਖਚਾਖਚ ਭਰਿਆ ਸਟੇਡੀਅਮ, ਜੋਸ਼ੀਲਾ ਮਾਹੌਲ, ਵਿਸ਼ਵ ਪੱਧਰੀ ਸਹੂਲਤਾਂ ਅਤੇ ਸੈਮੀਫਾਈਨਲ, ਕਾਂਸੀ ਦੇ ਤਗਮੇ ਦੇ ਮੈਚ ਅਤੇ ਫਾਈਨਲ ਲਈ ਪੁਖ਼ਤਾ ਪ੍ਰਬੰਧਾਂ ਲਈ ਮੋਹਾਲੀ ਨੇ ਏਸ਼ੀਆ ਭਰ ਦੀਆਂ ਟੀਮਾਂ, ਅਧਿਕਾਰੀਆਂ ਅਤੇ ਪ੍ਰਸ਼ੰਸਕਾਂ ਤੋਂ ਵਾਹ-ਵਾਹ ਖੱਟੀ।

ਜਲੰਧਰ ਨੇ ਜਿੱਤੇ ਦਿਲ:

ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ , ਜਿੱਥੇ ਲੀਗ ਮੁਕਾਬਲੇ ਖੇਡੇ ਗਏ, ਨੇ ਵੀ ਅੰਤਰਰਾਸ਼ਟਰੀ ਪੱਧਰ ’ਤੇ ਲੋਕਾਂ ਦਾ ਧਿਆਨ ਖਿੱਚਿਆ ਅਤੇ ਪ੍ਰਸ਼ੰਸਾ ਹਾਸਲ ਕੀਤੀ। ਬੰਗਲਾਦੇਸ਼ ਵਿਰੁੱਧ ਭਾਰਤ ਦੀ 13-0 ਦੀ ਸ਼ਾਨਦਾਰ ਸ਼ੁਰੂਆਤੀ ਜਿੱਤ ਤੋਂ ਲੈ ਕੇ ਮਲੇਸ਼ੀਆ ਵਿਰੁੱਧ 4-2 ਦੇ ਰੋਮਾਂਚਕ ਮੁਕਾਬਲੇ ਤੱਕ, ਜਲੰਧਰ ਵਿੱਚ ਹਰ ਸ਼ਾਮ ਸਟੇਡੀਅਮ ਦਰਸ਼ਕਾਂ ਨਾਲ ਖਚਾਖਚ ਭਰਿਆ ਰਿਹਾ ਅਤੇ ਭੀੜ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਜਲੰਧਰ ਅਤੇ ਮੋਹਾਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਨਾ ਸਿਰਫ਼ ਭਾਰਤੀ ਹਾਕੀ ਦੀ ’ਨਰਸਰੀ’ ਹੈ ਸਗੋਂ ਇਹ ਵਿਸ਼ਵ ਹਾਕੀ ਦੇ ਸਭ ਤੋਂ ਵੱਡੇ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਇਸ ਨਾਲ 2030 ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦੇ ਪੰਜਾਬ ਦੇ ਦਾਅਵੇ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਪੰਜਾਬ ਦੀ ਧਰਤੀ ’ਤੇ ਭਾਰਤ ਦੀ ਇਹ ਜਿੱਤ ਸਿਰਫ਼ ਇੱਕ ਖਿਤਾਬ ਨਹੀਂ ਹੈ। ਇਹ ਇੱਕ ਸੁਨੇਹਾ ਹੈ ਕਿ ਹਰਮਨਪ੍ਰੀਤ ਸਿੰਘ ਦੀ ਅਗਵਾਈ ਅਤੇ ਕ੍ਰਿਸ਼ਨ ਬਹਾਦਰ ਪਾਠਕ ਦੀ ਰਖਵਾਲੀ ਹੇਠ ਭਾਰਤੀ ਹਾਕੀ ਏਸ਼ੀਆ ਵਿੱਚ ਸ਼ਿਖਰ ’ਤੇ ਹੈ ਅਤੇ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਟੂਰਨਾਮੈਂਟ ਵਿੱਚ 1966 ਦੀਆਂ ਏਸ਼ਿਆਈ ਖੇਡਾਂ, 1975 ਵਿਸ਼ਵ ਕੱਪ ਤੇ 1980 ਮਾਸਕੋ ਓਲੰਪਿਕਸ ਦੇ ਸੋਨ ਤਮਗ਼ਾ ਜੇਤੂ ਪੁਰਾਣੇ ਦਿੱਗਜ਼ ਖਿਡਾਰੀਆਂ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀਆਂ ਤੱਕ ਵੱਡੀ ਗਿਣਤੀ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੇ ਹਾਜ਼ਰੀ ਲਗਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...