ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਮਜੀਠੀਆ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪਾਈ ਗਈ ਇੱਕ ਪੋਸਟ ‘ਚ ਕਥਿਤ ਤੌਰ ਤੇ ਕੀਤੇ ਗਏ ਮਾਣਹਾਨੀ ਵਾਲੇ ਇਲਜ਼ਾਮਾਂ ਦੇ ਸਬੰਧ ‘ਚ ਭੇਜਿਆ ਗਿਆ ਹੈ।
ਨੋਟਿਸ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਬਿਕਰਮ ਮਜੀਠੀਆ ਨੇ 26 ਅਕਤੂਬਰ 2026 ਨੂੰ ਆਪਣੇ ਪ੍ਰਮਾਣਿਤ ਐਕਸ ਅਕਾਊਂਟ ਰਾਹੀਂ ਰਾਜਬੀਰ ਸਿੰਘ ਘੁੰਮਣ ਨੂੰ ਨਸ਼ਿਆਂ ਦੇ ਕਾਰੋਬਾਰ ਤੇ ਕੁਝ ਹੋਰ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਜੋੜਨ ਵਾਲੇ ਬਿਆਨ ਪ੍ਰਕਾਸ਼ਿਤ ਕੀਤੇ। ਨੋਟਿਸ ‘ਚ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ, ਝੂਠਾ ਤੇ ਮਾਣਹਾਨੀ ਕਰਨ ਵਾਲਾ ਦੱਸਿਆ ਗਿਆ ਹੈ।ਨੋਟਿਸ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਬਿਕਰਮ ਮਜੀਠੀਆ ਨੇ 26 ਅਕਤੂਬਰ 2026 ਨੂੰ ਆਪਣੇ ਪ੍ਰਮਾਣਿਤ ਐਕਸ ਅਕਾਊਂਟ ਰਾਹੀਂ ਰਾਜਬੀਰ ਸਿੰਘ ਘੁੰਮਣ ਨੂੰ ਨਸ਼ਿਆਂ ਦੇ ਕਾਰੋਬਾਰ ਤੇ ਕੁਝ ਹੋਰ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਜੋੜਨ ਵਾਲੇ ਬਿਆਨ ਪ੍ਰਕਾਸ਼ਿਤ ਕੀਤੇ। ਨੋਟਿਸ ‘ਚ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ, ਝੂਠਾ ਤੇ ਮਾਣਹਾਨੀ ਕਰਨ ਵਾਲਾ ਦੱਸਿਆ ਗਿਆ ਹੈ।
ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਾਂ ਦੇ ਦੋਸ਼ਾਂ ਨੂੰ ਨਕਾਰਿਆ
ਕਾਨੂੰਨੀ ਨੋਟਿਸ ਅਨੁਸਾਰ, ਮਜੀਠੀਆ ਦੀ ਪੋਸਟ ‘ਚ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ, ਕਥਿਤ ਡਰੱਗ ਮਾਫ਼ੀਆ ਤੇ ਸੁਮਨ ਆਰਬਰ ਗਰੁੱਪ ਦਾ ਜ਼ਿਕਰ ਕਰਦਿਆਂ ਰਾਜਬੀਰ ਸਿੰਘ ਘੁੰਮਣ ਦਾ ਨਾਮ ਵੀ ਜੋੜਿਆ ਗਿਆ ਸੀ। ਨੋਟਿਸ ‘ਚ ਦਾਅਵਾ ਕੀਤਾ ਗਿਆ ਹੈ ਕਿ ਘੁੰਮਣ ਦਾ ਨਾ ਤਾਂ ਇਸ ਗਰੁੱਪ ਨਾਲ ਤੇ ਨਾ ਹੀ ਕਿਸੇ ਗੈਰ-ਕਾਨੂੰਨੀ ਦਵਾਈਆਂ ਦੇ ਕਾਰੋਬਾਰ ਨਾਲ ਕੋਈ ਸਬੰਧ ਹੈ। ਘੁੰਮਣ ਦੇ ਪੱਖ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਇਹ ਬਿਆਨ ਸਿਆਸੀ ਰੰਜਿਸ਼ ਤਹਿਤ ਦਿੱਤੇ ਗਏ ਹਨ ਤੇ ਇਨ੍ਹਾਂ ਨਾਲ ਉਨ੍ਹਾਂ ਦੇ ਨਿੱਜੀ ਅਕਸ, ਸਮਾਜਿਕ ਸਾਖ ਅਤੇ ਸਰਕਾਰੀ ਅਹੁਦੇ ਦੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਿਆ ਹੈ।












