July 30, 2026, 11:41 pm
----------- Advertisement -----------
HomeUncategorizedਖੁਸ਼ਬੂ ਤੋਂ ਇਲਾਵਾ ਕੇਸਰ ਦੇ ਹੋਰ ਕੀ ਹਨ ਫਾਇਦੇ,ਇਹ ਜਾਣ ਹੋ ਜਾਓਗੇ...

ਖੁਸ਼ਬੂ ਤੋਂ ਇਲਾਵਾ ਕੇਸਰ ਦੇ ਹੋਰ ਕੀ ਹਨ ਫਾਇਦੇ,ਇਹ ਜਾਣ ਹੋ ਜਾਓਗੇ ਹੈਰਾਨ !

Published on

----------- Advertisement -----------

ਕੇਸਰ ਇੱਕ ਅਜਿਹਾ ਮਸਾਲਾ ਹੈ ਜੋ ਕਈ ਪਕਵਾਨਾਂ ਵਿੱਚ ਸਵਾਦ ਅਤੇ ਖੁਸ਼ਬੂ ਵਧਾਉਣ ਲਈ ਵਰਤਿਆ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਕੇਸਰ ਨੂੰ ਦੁਨੀਆ ਦੇ ਸਭ ਤੋਂ ਮਹਿੰਗੀਆਂ ਮਸਾਲਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਾਰਤ ਵਿੱਚ ਸ਼ੁੱਧ ਕੇਸਰ ਦੀ ਖੇਤੀ ਕਸ਼ਮੀਰ ਦੇ ਕੁੱਝ ਇਲਾਕਿਆਂ ਵਿੱਚ ਕੀਤੀ ਜਾਂਦੀ ਹੈ। ਇਸ ਨੂੰ ਬਹੁਤ ਹੀ ਬਰੀਕੀ ਨਾਲ ਤਿਆਰ ਕੀਤਾ ਜਾਂਦਾ ਹੈ। ਇਸ ਲਈ ਕੇਸਰ ਦੁਨੀਆ ਦਾ ਸਭ ਤੋਂ ਮਹਿੰਗਾ ਮਸਾਲਾ ਹੈ। ਇੱਕ ਤਰ੍ਹਾਂ ਨਾਲ ਕੇਸਰ ਇੱਕ ਦੁਰਲੱਭ ਮਸਾਲਾ ਹੈ ਕਿਉਂਕਿ ਇਹ ਘੱਟ ਥਾਵਾਂ ’ਤੇ ਪਾਇਆ ਜਾਂਦਾ ਹੈ। ਆਯੁਰਵੇਦ ਵਿੱਚ ਕੇਸਰ ਨੂੰ ਪੂਰੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਭ ਤੋਂ ਵਧੀਆ ਦਵਾਈ ਮੰਨਿਆ ਗਿਆ ਹੈ। ਇਹ ਆਮ ਤੌਰ ’ਤੇ ਦੁੱਧ ਅਤੇ ਦੁੱਧ ਦੇ ਪਕਵਾਨਾਂ ਵਿੱਚ ਵਰਤਿਆਂ ਜਾਂਦਾ ਹੈ। ਗਰਭ ਅਵਸਥਾ ਦੌਰਾਨ ਕੇਸਰ ਵਾਲੇ ਦੁੱਧ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਤਾਂ ਆਓ ਜਾਣਦੇ ਹਾਂ ਕੇਸਰ ਵਾਲਾ ਦੁੱਧ ਪੀਣ ਦੇ ਫਾਇਦੇ….
ਚੰਗੀ ਨੀਂਦ ਲਈ ਫਾਇਦੇਮੰਦ-
ਜੇਕਰ ਤੁਹਾਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੈ ਤਾਂ ਕੇਸਰ ਵਾਲੇ ਦੁੱਧ ਦਾ ਸੇਵਨ ਕਰਨਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਕੇਸਰ ਨੀਂਦ ਨੂੰ ਵਧਾਉਣ ’ਚ ਮਦਦ ਕਰਦਾ ਹੈ।
ਡਿਪਰੈਸ਼ਨ ਨੂੰ ਕੰਟਰੋਲ ਕਰਦਾ ਹੈ-
ਕੇਸਰ ਸਭ ਤੋਂ ਵੱਡੀ ਡਿਪਰੈਸ਼ਨ ਵਿਰੋਧੀ ਦਵਾਈ ਹੈ। ਇਹ ਮੂਡ ਨੂੰ ਠੀਕ ਕਰਨ ’ਚ ਬਹੁਤ ਫਾਇਦੇਮੰਦ ਹੁੰਦਾ ਹੈ। ਇੱਕ ਅਧਿਐਨ ਵਿੱਚ, ਇਹ ਪਾਇਆ ਗਿਆ ਕਿ ਕੇਸਰ ਦਵਾਈਆਂ ਤੋਂ ਬਿਹਤਰ ਡਿਪਰੈਸ਼ਨ ਨੂੰ ਠੀਕ ਕਰਦਾ ਹੈ। ਹਾਲਾਂਕਿ ਕੇਸਰ ਦਾ ਜ਼ਿਆਦਾ ਸੇਵਨ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ।
ਗਠੀਏ ਤੋਂ ਰਾਹਤ ਪਾਉਣ ਵਿੱਚ ਲਾਭਕਾਰੀ-
ਕੇਸਰ ’ਚ ਪਾਇਆ ਜਾਣ ਵਾਲਾ ਕ੍ਰੋਸੀਟਿਨ ਸਰੀਰ ਦੀ ਸੋਜ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਕੇਸਰ ਦੀਆਂ ਪੱਤੀਆਂ ਦਾ ਪੇਸਟ ਬਣਾ ਕੇ ਜੋੜਾਂ ’ਤੇ ਲਗਾਉਣ ਨਾਲ ਵੀ ਦਰਦ ਤੋਂ ਰਾਹਤ ਮਿਲਦੀ ਹੈ।
ਸਰਦੀਆਂ ਦੇ ਮੌਸਮ ’ਚ ਫਾਇਦੇਮੰਦ-
ਸਰਦੀਆਂ ਵਿੱਚ ਰੋਜ਼ਾਨਾ ਕੇਸਰ ਵਾਲੇ ਦੁੱਧ ਦਾ ਸੇਵਨ ਕਰਨ ਨਾਲ ਜ਼ੁਕਾਮ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ। ਕੇਸਰ ’ਚ ਪਾਏ ਜਾਣ ਵਾਲੇ ਗੁਣ ਜ਼ੁਕਾਮ ਤੋਂ ਰਾਹਤ ਦਵਾਉਣ ’ਚ ਮਦਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...