September 12, 2026, 2:34 pm
----------- Advertisement -----------
HomeUncategorizedਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ ਗੰਨ ਅਤੇ 44...

ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ ਗੰਨ ਅਤੇ 44 ਜਿੰਦਾ ਕਾਰਤੂਸਾਂ ਸਮੇਤ ਕਾਬੂ

Published on

----------- Advertisement -----------

ਚੰਡੀਗੜ੍ਹ, 18 ਅਪ੍ਰੈਲ: ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ ਅਧਾਰਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਅੱਜ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ ਕੁਮਾਰ ਅਤੇ ਉਸ ਦੇ ਸਾਥੀ ਰਾਘਵ ਜੋ ਦੋਵੇਂ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਦੇ ਵਸਨੀਕ ਹਨ, ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 44 ਜਿੰਦਾ ਕਾਰਤੂਸਾਂ ਸਮੇਤ ਵਿਦੇਸ਼ੀ ਐਮਪੀ-5 ਗੰਨ ਵੀ ਬਰਾਮਦ ਕੀਤੀ ਹੈ।
ਹੋਰ ਵੇਰਵੇ ਦਿੰਦਿਆਂ, ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਦੀ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਹਰਸ਼ ਨੇ ਖੁਲਾਸਾ ਕੀਤਾ ਕਿ ਉਹ ਮੋਗਾ ਦੇ ਪਿੰਡ ਸ਼ਾਦੀਵਾਲਾ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਰਾਹੀਂ ਅਰਸ਼ ਡੱਲਾ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੂੰ ਮੋਗਾ ਪੁਲਿਸ ਨੇ ਜਨਵਰੀ 2022 ਵਿੱਚ ਹੱਥ ਗੋਲਿਆਂ ਅਤੇ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਡੀਜੀਪੀ ਨੇ ਦੱਸਿਆ ਕਿ ਗੋਪੀ ਦੀ ਗ੍ਰਿਫਤਾਰੀ ਤੋਂ ਬਾਅਦ, ਅਰਸ਼ ਡੱਲਾ ਨੇ ਐਨਕ੍ਰਿਪਟਡ ਐਪਸ ਰਾਹੀਂ ਹਰਸ਼ ਕੁਮਾਰ ਨਾਲ ਸੰਪਰਕ ਬਣਾਇਆ ਅਤੇ ਉਸਨੂੰ ਆਪਣੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਅੱਗੇ ਦੱਸਿਆ ਕਿ ਅਰਸ਼ ਡੱਲਾ ਨੇ ਘੱਟੋ ਘੱਟ ਦੋ ਮੌਕਿਆਂ ‘ਤੇ ਹਰਸ਼ ਕੁਮਾਰ ਨੂੰ ਫੰਡ ਵੀ ਭੇਜੇ ਸਨ। ਉਨ੍ਹਾਂ ਦੱਸਿਆ ਕਿ ਮੌਜੂਦਾ ਖੇਪ ਦਾ ਪ੍ਰਬੰਧ ਵੀ ਅਰਸ਼ ਡੱਲਾ ਵੱਲੋਂ ਕੀਤਾ ਗਿਆ ਹੈ।
ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਮਾਨ ਨੇ ਦੱਸਿਆ ਕਿ ਕਿਸ ਢੰਗ ਨਾਲ ਮੁਲਜ਼ਮਾਂ ਨੇ ਹਥਿਆਰ ਪ੍ਰਾਪਤ ਕੀਤੇ ਹਨ ਅਤੇ ਇਹ ਹਥਿਆਰ ਉਹਨਾਂ ਤੱਕ ਪਹੁੰਚਾਉਣ ਦੇ ਮਕਸਦ ਬਾਰੇ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸੇ ਦੌਰਾਨ, ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ। ਇਸ ਮਾਮਲੇ ਵਿੱਚ ਅਰਸ਼ ਡੱਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਡੱਬੀ: ਅਰਸ਼ ਡੱਲਾ ਕੌਣ ਹੈ?
ਸਰਗਰਮ ਗੈਂਗਸਟਰ ਤੋਂ ਅੱਤਵਾਦੀ ਬਣਿਆ ਅਰਸ਼ ਡੱਲਾ ਮੋਗਾ ਦਾ ਵਸਨੀਕ ਹੈ ਅਤੇ ਹੁਣ ਕਨੇਡਾ ਵਿੱਚ ਰਹਿੰਦਾ ਹੈ। ਉਹ ਪਿਛਲੇ ਸਮੇਂ ਤੋਂ ਕਈ ਗੈਂਗਸਟਰ ਅਤੇ ਅੱਤਵਾਦ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਪੰਜਾਬ ਪੁਲਿਸ ਨੇ ਪਹਿਲਾਂ ਹੀ ਅਰਸ਼ ਡੱਲਾ ਦੇ ਕਈ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਉਸਦੇ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ ਆਈ.ਈ.ਡੀਜ਼, ਹੱਥ ਗੋਲੇ ਅਤੇ ਹੋਰ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਉਸ ਨੂੰ ਕਾਬੂ ਕਰਨ ਲਈ ਢੁੱਕਵੇਂ ਪੱਧਰ ‘ਤੇ ਠੋਸ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...