ਕੋਰੋਨਾ ਵਾਇਰਸ ਦੀ ਲਾਗ ਦਾ ਨਵਾਂ ਰੂਪ ਓਮੀਕ੍ਰੋਨ ਵਿਸ਼ਵ ਭਰ ਵਿੱਚ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿੱਚ ਓਮੀਕ੍ਰੋਨ ਦਾ ਇੱਕ-ਇੱਕ ਕੇਸ ਪਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਵਾਇਰਸ ਦੀ ਗਿਣਤੀ ਅਮਰੀਕਾ ਅਤੇ ਯੂਏਈ ਦੇਸ਼ਾਂ ਵਿੱਚ ਵੀ ਵੱਧਦੀ ਜਾ ਰਹੀ ਹੈ। ਹੁਣ ਅਮਰੀਕਾ ਵਿੱਚ ਵੀ ਇਸ ਦਾ ਪਹਿਲਾ ਮਾਮਲਾ ਆ ਗਿਆ ਹੈ। ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਨੇ ਕੈਲੀਫੋਰਨੀਆ ਵਿੱਚ ਇਹ ਮਾਮਲਾ ਪਾਇਆ ਹੈ।
ਯਾਤਰੀ 22 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਪਰਤਿਆ ਸੀ, ਜਿਸ ਵਿੱਚ ਕੋਰੋਨਾ ਦੇ ਸਟ੍ਰੇਨ ਓਮੀਕਰੋਨ ਦੀ ਪੁਸ਼ਟੀ ਹੋਈ ਹੈ। ਇਸ ਵਿਅਕਤੀ ਨੂੰ ਇਕਾਂਤਵਾਸ ਕੀਤਾ ਗਿਆ ਹੈ। ਘੱਟੋ-ਘੱਟ 25 ਅਜਿਹੇ ਦੇਸ਼ ਹੋ ਗਏ ਹਨ। ਇਸ ਤੋਂ ਪਹਿਲਾਂ, WHO ਵਲੋਂ ਦੱਸਿਆ ਗਿਆ ਸੀ ਕਿ Omicron ਘੱਟੋ-ਘੱਟ 23 ਦੇਸ਼ਾਂ ਵਿੱਚ ਫੈਲ ਚੁੱਕਾ ਹੈ। WHO ਦੇ ਇਸ ਬਿਆਨ ਤੋਂ ਬਾਅਦ ਅਮਰੀਕਾ ਅਤੇ UAE ਵਿੱਚ ਓਮਿਕ੍ਰੋਨ ਦੇ ਮਾਮਲੇ ਸਾਹਮਣੇ ਆਏ ਹਨ ਅਮਰੀਕਾ ਦੇ ਕੈਲੀਫੋਰਨੀਆ ਦਾ ਇੱਕ ਵਿਅਕਤੀ ਵਾਇਰਸ ਦੇ ਇਸ ਨਵੇਂ ਰੂਪ ਨਾਲ ਸੰਕਰਮਿਤ ਪਾਇਆ ਗਿਆ ਹੈ। ਅਮਰੀਕਾ ਦੇ ਟੌਪ ਸੰਕਰਮਣ ਰੋਗ ਮਾਹਿਰ ਡਾਕਟਰ ਐਂਥਨੀ ਫਾਉਚੀ ਨੇ ਵ੍ਹਾਈਟ ਹਾਊਸ ਵਿੱਚ ਕਿਹਾ ਕਿ ਅਮਰੀਕਾ ਵਿੱਚ ਕੋਵਿਡ-19 ਦੇ ਓਮੀਕ੍ਰੋਨ ਰੂਪ ਨਾਲ ਸੰਕਰਮਿਤ ਹੋਣ ਦਾ ਇਹ ਪਹਿਲਾ ਮਾਮਲਾ ਹੈ।
ਉਨ੍ਹਾਂ ਦੱਸਿਆ ਕਿ ਸੰਕਰਮਿਤ ਵਿਅਕਤੀ 22 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਵਾਪਸ ਆਇਆ ਸੀ ਅਤੇ 29 ਨਵੰਬਰ ਨੂੰ ਸੰਕਰਮਿਤ ਪਾਇਆ ਗਿਆ ਸੀ। ਫਾਉਚੀ ਨੇ ਕਿਹਾ ਕਿ ਵਿਅਕਤੀ ਨੂੰ ਟੀਕਾ ਲਗਾਇਆ ਗਿਆ ਸੀ ਪਰ ਉਸ ਨੂੰ ਟੀਕੇ ਦੀ ਬੂਸਟਰ ਖੁਰਾਕ ਨਹੀਂ ਮਿਲੀ ਸੀ। ਵਿਅਕਤੀ ਵਿੱਚ ਮਾਮੂਲੀ ਲੱਛਣ ਹਨ।ਦੱਸ ਦਈਏ ਕਿ ਪਿਛਲੇ ਮਹੀਨੇ ਦੇ ਅੰਤ ‘ਚ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਦੱਖਣੀ ਅਫਰੀਕੀ ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਸੀ। ਇੱਥੇ ਕੋਵਿਡ ਦੇ ਨਵੇਂ ਰੂਪ ਦਾ ਪਤਾ ਲੱਗਿਆ ਸੀ। ਇੱਥੇ ਇਹ ਘੱਟੋ-ਘੱਟ 25 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਪ੍ਰਧਾਨ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਪਹਿਲਾਂ ਹੀ ਇਸ ਦੇ ਦੂਜੇ ਦੇਸ਼ਾਂ ਵਿੱਚ ਫੈਲਣ ਦੀ ਸੰਭਾਵਨਾ ਜਤਾਈ ਹੈ।