May 26, 2026, 11:27 pm
----------- Advertisement -----------
HomeNewsਹਵਾਈ ਯਾਤਰੀਆਂ ਨੂੰ ਝਟਕਾ! ਇੰਟਰਨੈਸ਼ਨਲ ਫਲਾਈਟ ਟਿਕਟ ਪੰਜ ਗੁਣਾ ਹੋਈ ਮਹਿੰਗੀ

ਹਵਾਈ ਯਾਤਰੀਆਂ ਨੂੰ ਝਟਕਾ! ਇੰਟਰਨੈਸ਼ਨਲ ਫਲਾਈਟ ਟਿਕਟ ਪੰਜ ਗੁਣਾ ਹੋਈ ਮਹਿੰਗੀ

Published on

----------- Advertisement -----------

ਕੋਰੋਨਾ ਵਾਇਰਸ ਓਮੀਕਰੋਨ ਦੇ ਨਵੇਂ ਰੂਪ ਦੇ ਵਧਦੇ ਮਾਮਲਿਆਂ ਨੇ ਦੇਸ਼ ਨੂੰ ਫਿਰ ਤੋਂ ਅਲਰਟ ‘ਤੇ ਪਾ ਦਿੱਤਾ ਹੈ। ਓਮੀਕਰੋਨ ਦੇ ਫੈਲਣ ਨੂੰ ਰੋਕਣ ਲਈ ਕੇਂਦਰ ਸਰਕਾਰ ਦੁਆਰਾ ਇਕ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੀ ਗਈ ਹੈ। ਓਮੀਕਰੋਨ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਇੰਟਰਨੈਸ਼ਨਲ ਫਲਾਈਟਸ ਦੀਆਂ ਟਿਕਟਾਂ ਵੀ ਆਸਮਾਨ ਛੋਹ ਰਹੀਆਂ ਹਨ। ਓਮਿਕਰੋਨ ਦੇ ਖਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ।

ਨਵੀਂ ਦਿਸ਼ਾ-ਨਿਰਦੇਸ਼ ਦੇ ਅਨੁਸਾਰ, 14 ਤੋਂ ਵੱਧ ਦੇਸ਼ਾਂ ਵਿਚ ਜਿੱਥੇ ਓਮੀਕਰੋਨ ਦੇ ਕੇਸ ਪਾਏ ਗਏ ਹਨ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਹਵਾਈ ਅੱਡੇ ‘ਤੇ ਆਰਟੀ-ਪੀਸੀਆਰ ਟੈਸਟਿੰਗ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਉਥੋਂ ਆਉਣ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਦਿੱਲੀ ਏਅਰਪੋਰਟ ‘ਤੇ 6 ਘੰਟੇ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ।ਜ਼ਿਕਰਯੋਗ ਹੈ ਕਿ ਅਮਰੀਕਾ ਦਾ ਕਿਰਾਇਆ 50-60 ਹਜ਼ਾਰ ਦੀ ਜਗ੍ਹਾ ਡੇਢ ਲੱਖ ਰੁਪਏ ਹੋ ਗਿਆ ਹੈ। ਕੈਨੇਡਾ ਦੀ ਹਵਾਈ ਟਿਕਟ 60-70 ਹਜ਼ਾਰ ‘ਚ ਮਿਲ ਜਾਂਦਾ ਸੀ ਪਰ ਹੁਣ ਢਾਈ ਤੋਂ ਤਿੰਨ ਲੱਖ ਰੁਪਏ ਲੱਗਦੇ ਹਨ। ਯੂਕੇ ਦਾ ਕਿਰਾਇਆ 40 ਹਜ਼ਾਰ ਤੋਂ ਵੱਧ ਕੇ ਡੇਢ ਲੱਖ ਰੁਪਏ ਹੋ ਗਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਤੋਂ ਲੰਡਨ ਦੀ ਫਲਾਈਟ ਟਿਕਟ ਦੀ ਦਰ ਕਰੀਬ 60,000 ਰੁਪਏ ਤੋਂ ਵਧ ਕੇ 1.5 ਲੱਖ ਰੁਪਏ ਹੋ ਗਈ ਹੈ।ਦਿੱਲੀ ਤੋਂ ਦੁਬਈ ਫਲਾਈਟ ਦਾ ਕਿਰਾਇਆ 33,000 ਰੁਪਏ ਤੱਕ ਪਹੁੰਚ ਗਿਆ ਹੈ। ਪਹਿਲਾਂ ਦਿੱਲੀ ਤੋਂ ਦੁਬਈ ਦੀ ਰਾਊਂਡ ਟ੍ਰਿਪ ਟਿਕਟ 20,000 ਰੁਪਏ ਸੀ। ਦਿੱਲੀ ਤੋਂ ਅਮਰੀਕਾ ਦੀ ਰਾਊਂਡ ਟ੍ਰਿਪ ਦੀ ਕੀਮਤ ਪਹਿਲਾਂ 90,000-1.2 ਲੱਖ ਰੁਪਏ ਸੀ, ਜੋ ਹੁਣ ਵਧ ਕੇ 1.5 ਲੱਖ ਰੁਪਏ ਹੋ ਗਈ ਹੈ। ਸ਼ਿਕਾਗੋ, ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਸਿਟੀ ਲਈ ਹਵਾਈ ਕਿਰਾਏ ਵਿੱਚ 100% ਵਾਧਾ ਹੋਇਆ ਹੈ। ਬਿਜ਼ਨਸ ਕਲਾਸ ਦੀ ਟਿਕਟ 6 ਲੱਖ ਰੁਪਏ ਹੋ ਗਈ ਹੈ। ਦਿੱਲੀ ਤੋਂ ਟੋਰਾਂਟੋ ਦਾ ਹਵਾਈ ਕਿਰਾਇਆ ਕਰੀਬ 80,000 ਰੁਪਏ ਤੋਂ ਵਧ ਕੇ 2.37 ਲੱਖ ਰੁਪਏ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...